ਅੰਮ੍ਰਿਤਸਰ : ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਨਵੇਂ ਸਾਲ ਦੀ ਸ਼ੁਰੂਆਤ ਕੀਤੀ ਹੈ। ਇਸ ਮੌਕੇ ਉਨ੍ਹਾਂ ਦੀ ਧਰਮਪਤਨੀ ਬੀਬੀ ਹਰਸਿਮਰਤ ਕੌਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਉਨ੍ਹਾਂ ਨਵੇਂ ਵਰ੍ਹੇ ‘ਚ ਸਰਬੱਤ ਦੇ ਭਲੇ ਅਤੇ ਸੁੱਖ ਸ਼ਾਂਤੀ ਦੀ ਅਰਦਾਸ ਕੀਤੀ ਅਤੇ ਸਮੂਹ ਸੰਗਤਾਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ।
ਇਸ ਮੌਕੇ ਵੱਡੀ ਗਿਣਤੀ ‘ਚ ਸੰਗਤਾਂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਨਵੇਂ ਵਰ੍ਹੇ ਦੀ ਸ਼ੁਰੂਆਤ ਕੀਤੀ ਅਤੇ ਗੁਰੂ ਘਰ ਤੋਂ ਆਸ਼ਿਰਵਾਦ ਪ੍ਰਾਪਤ ਕੀਤਾ।