ਨਵੀਂ ਦਿੱਲੀ – ਕੋਲਾ ਘੁਟਾਲਾ ਮਾਮਲੇ ਵਿਚ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਮਧੂ ਕੋਡਾ ਨੂੰ ਅੱਜ ਵੱਡੀ ਰਾਹਤ ਮਿਲੀ ਹੈ| ਦਿੱਲੀ ਹਾਈਕੋਰਟ ਨੇ ਉਨ੍ਹਾਂ ਦੀ ਸਜ਼ਾ ਅਤੇ ਜ਼ੁਰਮਾਨੇ ਉਤੇ ਅਗਲੀ ਸੁਣਵਾਈ ਤੱਕ ਰੋਕ ਲਾ ਦਿੱਤੀ ਹੈ|
ਇਸ ਤੋਂ ਪਹਿਲਾਂ ਦਿੱਲੀ ਦੀ ਵਿਸ਼ੇਸ਼ ਸੀਬੀਆਈ ਕੋਰਟ ਨੇ ਪਿਛਲੇ ਮਹੀਨੇ ਮਧੂ ਕੋਡਾ ਨੂੰ ਕੋਲਾ ਘੁਟਾਲੇ ਵਿਚ ਅਪਰਾਧਿਕ ਸਾਜਿਸ਼ ਰਚਣ ਦੇ ਦੋਸ਼ ਅਧੀਨ ਸਜ਼ਾ ਸੁਣਾਈ ਸੀ|