ਨਵੀਂ ਦਿੱਲੀ – ਆਈ.ਐਮ.ਏ ਨੇ ਡਾਕਟਰਾਂ ਦੀ ਦੇਸ਼ ਵਿਆਪੀ ਹੜਤਾਲ ਨੂੰ ਵਾਪਸ ਲੈ ਲਿਆ ਹੈ| ਆਈ.ਐਮ.ਏ ਨੇ ਆਖਿਆ ਹੈ ਕਿ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਸਵੀਕਾਰ ਕਰ ਲਿਆ ਹੈ| ਉਨ੍ਹਾਂ ਕਿਹਾ ਕਿ ਡਾਕਟਰਾਂ ਨਾਲ ਗੱਲਬਾਤ ਲਈ ਇੱਕ ਕਮੇਟੀ ਦਾ ਗਠਨ ਕੀਤਾ ਜਾਵੇਗਾ|
ਇਸ ਤੋਂ ਪਹਿਲਾਂ ਡਾਕਟਰਾਂ ਦੀ ਦੇਸ਼ ਵਿਆਪੀ ਹੜਤਾਲ ਨਾਲ ਮਰੀਜਾਂ ਨੂੰ ਬੇਹੱਦ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ| ਇਸ ਹੜਤਾਲ ਦੇ ਵਾਪਸ ਲਏ ਜਾਣ ਤੋਂ ਬਾਅਦ ਉਨ੍ਹਾਂ ਨੂੰ ਵੱਡੀ ਰਾਹਤ ਮਿਲੀ ਹੈ|