ਨਵੀਂ ਦਿੱਲੀ – ਤਿੰਨ ਤਲਾਕ ਬਿੱਲ ਨੂੰ ਕੱਲ੍ਹ ਰਾਜ ਸਭਾ ਵਿਚ ਪੇਸ਼ ਕੀਤਾ ਜਾਵੇਗਾ| ਇਸ ਤੋਂ ਪਹਿਲਾਂ ਇਹ ਬਿੱਲ ਅੱਜ ਰਾਜ ਸਭਾ ਵਿਚ ਪੇਸ਼ ਕੀਤਾ ਜਾਣਾ ਸੀ, ਫਿਲਹਾਲ ਭਾਜਪਾ ਨੇ ਆਪਣੇ ਸਾਰੇ ਸੰਸਦ ਮੈਂਬਰਾਂ ਨੂੰ ਕੱਲ੍ਹ ਰਾਜ ਸਭਾ ਵਿਚ ਮੌਜੂਦ ਰਹਿਣ ਲਈ ਵ੍ਹਿਪ ਜਾਰੀ ਕਰ ਦਿੱਤਾ ਹੈ|
ਲੋਕ ਸਭਾ ਵਿਚ ਪਾਸ ਹੋ ਚੁੱਕਾ ਹੈ ਬਿੱਲ
ਇਸ ਤੋਂ ਪਹਿਲਾਂ ਤਿੰਨ ਤਲਾਕ ਬਿੱਲ ਨੂੰ ਲੋਕ ਸਭਾ ਵਿਚ ਬੀਤੇ ਦਿਨੀਂ ਪਾਸ ਕਰ ਦਿੱਤਾ ਗਿਆ ਸੀ|
ਕੀ ਹੈ ਇਹ ਤਿੰਨ ਤਲਾਕ ਬਿੱਲ
ਇਸ ਬਿੱਲ ਦੇ ਪਾਸ ਹੋ ਜਾਣ ਨਾਲ ਇਹ ਕਾਨੂੰਨ ਦਾ ਰੂਪ ਅਖਤਿਆਰ ਕਰ ਲਵੇਗਾ| ਇਸ ਦੌਰਾਨ ਤਿੰਨ ਤਲਾਕ ਨੂੰ ਗੈਰ ਕਾਨੂੰਨੀ ਮੰਨਿਆ ਜਾਵੇਗਾ| ਜੇਕਰ ਕੋਈ ਇਸ ਦੀ ਉਲੰਘਣਾ ਕਰਦਾ ਹੈ ਤਾਂ ਉਸ ਨੂੰ 3 ਸਾਲ ਦੀ ਸਜ਼ਾ ਅਤੇ ਜ਼ੁਰਮਾਨਾ ਵੀ ਹੋ ਸਕਦਾ ਹੈ|