ਨਵੀਂ ਦਿੱਲੀ – ਬੀਤੇ ਦਿਨੀਂ ਪੁਲਵਾਮਾ ਵਿਚ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਕਾਂਗਰਸ ਨੇ ਅੱਜ ਕੇਂਦਰ ਸਰਕਾਰ ਨੂੰ ਘੇਰਿਆ| ਕਾਂਗਰਸੀ ਸੰਸਦ ਮੈਂਬਰ ਜੋਤੀਰਾਦਿਤਿਆ ਸਿੰਧੀਆ ਨੇ ਅੱਜ ਲੋਕ ਸਭਾ ਵਿਚ ਇਸ ਮਸਲੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੁੱਪੀ ਉਤੇ ਸਵਾਲ ਕੀਤੇ|
ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਮਹੀਨਿਆਂ ਦੌਰਾਨ ਕਈ ਅੱਤਵਾਦੀ ਹਮਲੇ ਹੋ ਚੁੱਕੇ ਹਨ, ਪਰ ਕੇਂਦਰ ਸਰਕਾਰ ਨੇ ਹਾਲੇ ਤੱਕ ਕੋਈ ਠੋਸ ਕਦਮ ਨਹੀਂ ਚੁੱਕਿਆ| ਉਨ੍ਹਾਂ ਕਿਹਾ ਕਿ ਜਵਾਨ ਸਾਡੀ ਸੁਰੱਖਿਆ ਲਈ ਹਨ, ਪਰ ਹੁਣ ਜਵਾਨ ਹੀ ਸੁਰੱਖਿਅਤ ਨਹੀਂ ਰਹਿ ਗਏ| ਉਨ੍ਹਾਂ ਕਿਹਾ ਕਿ ਪੁਲਵਾਮਾ ਹਮਲੇ ਉਤੇ ਪ੍ਰਧਾਨ ਮੰਤਰੀ ਚੁੱਪ ਕਿਉਂ ਹਨ| ਉਨ੍ਹਾਂ ਕਿਹਾ ਕਿ ਇਸ ਹਮਲੇ ਸਬੰਧੀ ਪ੍ਰਧਾਨ ਮੰਤਰੀ ਨੇ ਇੱਕ ਵੀ ਬਿਆਨ ਨਹੀਂ ਦਿੱਤਾ|
ਦੂਸਰੇ ਪਾਸੇ ਭਾਜਪਾ ਸੰਸਦ ਮੈਂਬਰਾਂ ਨੇ ਅੱਜ ਪਾਕਿਸਤਾਨ ਖਿਲਾਫ ਲੋਕ ਸਭਾ ਵਿਚ ਜਮ ਕੇ ਨਾਅਰੇਬਾਜੀ ਕੀਤੀ|