ਨਵੀਂ ਦਿੱਲੀ – ਆਮ ਆਦਮੀ ਪਾਰਟੀ ਨੇ ਰਾਜ ਸਭਾ ਲਈ ਅੱਜ ਆਪਣੇ 3 ਉਮੀਦਵਾਰਾਂ ਦੇ ਨਾਮਾਂ ਦਾ ਐਲਾਨ ਕਰ ਦਿੱਤਾ ਹੈ| ਆਪ ਨੇ ਸੰਜੇ ਸਿੰਘ, ਐੱਨ.ਡੀ ਗੁਪਤਾ ਅਤੇ ਸੁਸ਼ੀਲ ਗੁਪਤਾ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ|
ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਮੀਟਿੰਗ ਹੋਈ, ਜਿਸ ਵਿਚ ਲਗਪਗ 18 ਨਾਮਾਂ ਉਤੇ ਚਰਚਾ ਕੀਤੀ ਗਈ| ਮੀਟਿੰਗ ਤੋਂ ਬਾਅਦ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਧੀਆ ਨੇ ਇਨ੍ਹਾਂ ਨਾਮਾਂ ਦਾ ਐਲਾਨ ਕੀਤਾ|