ਚੰਡੀਗੜ੍ਹ – ਪੰਜਾਬ ਵਿਚ ਪੈ ਰਹੀ ਸੰਘਣੀ ਧੁੰਦ ਤੋਂ ਬਾਅਦ ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ ਵਿਚ ਤਬਦੀਲੀ ਕਰਨ ਦਾ ਫੈਸਲਾ ਕੀਤਾ ਹੈ| ਪੰਜਾਬ ਵਿਚ ਸਕੂਲ ਹੁਣ 10 ਵਜੇ ਲੱਗਣਗੇ ਅਤੇ 3 ਵਜੇ ਛੁੱਟੀ ਹੋਵੇਗੀ| ਪੰਜਾਬ ਸਰਕਾਰ ਨੇ ਇਹ ਫੈਸਲਾ 1 ਜਨਵਰੀ ਤੋਂ ਸੂਬੇ ਵਿਚ ਪੈ ਰਹੀ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਲਿਆ ਹੈ| ਸੂਬੇ ਵਿਚ ਸਕੂਲ 15 ਜਨਵਰੀ ਤੱਕ 10 ਵਜੇ ਹੀ ਲੱਗਣਗੇ|
ਇਸ ਤੋਂ ਇਲਾਵਾ ਕਈ ਪ੍ਰਾਈਵੇਟ ਸਕੂਲਾਂ ਨੂੰ ਇਸ ਹਫਤੇ ਪਹਿਲਾਂ ਹੀ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ| ਜਦੋਂ ਕਿ ਸਰਕਾਰੀ ਸਕੂਲ ਇੱਕ ਜਨਵਰੀ ਤੋਂ ਦੁਬਾਰਾ ਖੁੱਲ੍ਹ ਚੁੱਕੇ ਹਨ|