ਸ਼੍ਰੀਨਗਰ— ਜੰਮੂ ਕਸ਼ਮੀਰ ਦੇ ਬਾਂਦੀਪੋਰਾ ਜ਼ਿਲੇ ‘ਚ ਅੱਜ ਸੁਰੱਖਿਆ ਫੋਰਸ ਨੇ ਅੱਤਵਾਦੀਆਂ ਦੇ ਟਿਕਾਣੇ ਦਾ ਪਰਦਾਫਾਸ਼ ਕਰਕੇ ਉਥੋ ਹਥਿਆਰਾਂ ਦਾ ਜ਼ਖੀਰਾ ਬਰਾਮਦ ਕੀਤਾ। ਅਧਿਕਾਰਿਕ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਵੱਲੋਂ ਹਮਲਾ ਕਰਨ ਦੀ ਯੋਜਨਾ ਬਣਾਉਣ ਦੀ ਇਕ ਗੁਪਤ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਫੋਰਸ ਨੇ ਬਾਂਦੀਪੋਰਾ ਦੇ ਹਜਿਨ ਇਲਾਕੇ ‘ਚ ਅੱਜ ਤੜਕੇ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ ਹੈ। ਸੁਰੱਖਿਆ ਫੋਰਸ ਨੇ ਮੁਹਿੰਮ ਦੌਰਾਨ ਹਜਿਨ ਦੇ ਬਖਸ਼ੀਬਲ ‘ਚ ਅੱਤਵਾਦੀਆਂ ਦੇ ਇਕ ਟਿਕਾਣੇ ‘ਤੇ ਛਾਪਾ ਮਾਰ ਕੇ ਹਥਿਆਰਾਂ ਦਾ ਜਖੀਰਾ ਬਰਾਮਦ ਕੀਤਾ। ਉਨ੍ਹਾਂ ਨੇ ਦੱਸਿਆ ਕਿ ਅੰਤਿਮ ਜਾਣਕਾਰੀ ਮਿਲਣ ਤੱਕ ਤਲਾਸ਼ੀ ਮੁਹਿੰਮ ਜਾਰੀ ਸੀ।