ਮਜੀਠਾ – ਮੌਜੂਦਾ ਪੰਜਾਬ ਵਿਚਲੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਜੋ ਪੰਜਾਬ ਨੂੰ ਖੁਸ਼ਹਾਲ ਤੇ ਨਸ਼ਾ ਮੁਕਤ ਬਨਾਉਣ ਲਈ ਜੋ ਵੱਡੇ ਵੱਡੇ ਦਾਅਵੇ ਕਰਦੀ ਨਹੀਂ ਥੱਕਦੀ, ਇਹ ਸਰਕਾਰ ਬਿਆਨਬਾਜ਼ੀ ਤੱਕ ਸੀਮਤ ਹੈ, ਕਿਉਕਿ ਇਸ ਸਰਕਾਰ ਦੇ ਰਾਜ ਅੰਦਰ ਅਮਨ ਕਾਨੂੰਨ ਦੀ ਸਥਿਤੀ ਡਾਵਾ ਡੋਲ ਹੋਈ। ਕੈਪਟਨ ਸਰਕਾਰ ਵੱਲੋ ਸੱਤਾ ਸੰਭਾਲਣ ਤੋ ਪਹਿਲਾ ਲੋਕਾ ਨਾਲ ਕੀਤੇ ਵਾਅਦਿਆ ਨੂੰ ਪੂਰਾ ਕਰਨ ‘ਚ ਨਾਕਾਮ ਰਹੀ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾਂ ਹਲਕਾ ਮਜੀਠਾ ਦੇ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਗੱਲਬਾਤ ਦੌਰਾਨ ਕੀਤਾ। ਮਜੀਠੀਆ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋ ਜੋ ਕਿਸਾਨਾ ਦਾ ਕਰਜ਼ਾ ਮੁਆਫੀ ਦਾ ਢੰਡੋਰਾ ਸਿਰਫ ਬਿਆਨਬਾਜ਼ੀ ਤੱਕ ਹੀ ਸੀਮਤ ਹੈ ਅਤੇ ਸਰਕਾਰ ਦੇ ਹੁਣ ਤੱਕ ਦੇ ਰਾਜ ਦੌਰਾਨ ਅਨੇਕਾ ਕਿਸਾਨਾ ਨੇ ਆਤਮ ਹੱਤਿਆ ਕਰ ਲਈਆ ਹਨ ਜੋ ਕਿ ਸਰਕਾਰ ਦੇ ਮੱਥੇ ‘ਤੇ ਕਲੰਕ ਹੈ। ਇਸ ਸਰਕਾਰ ਨੇ ਅਕਾਲੀ ਸਰਕਾਰ ਵੱਲੋ ਲੋਕਾਂ ਨੂੰ ਦਿੱਤੀਆ ਜਾ ਰਹੀਆ ਸਹੂਲਤਾ ਨੂੰ ਬੰਦ ਕਰ ਕਰਕੇ ਲੋਕਾ ਨਾਲ ਕੀਤੇ ਵਾਅਦਿਆ ਤੋ ਭੱਜ ਰਹੀ ਹੈ। ਉਨ੍ਹਾ ਕਿਹਾ ਕਿ ਅਕਾਲੀ ਵਰਕਰਾ ‘ਤੇ ਹੋ ਰਹੀ ਧੱਕੇਸ਼ਾਹੀ ਨੂੰ ਪਾਰਟੀ ਕਦੇ ਬਰਦਾਸ਼ਤ ਨਹੀਂ ਕਰੇਗੀ। ਇਸ ਮੌਕੇ ਤਲਬੀਰ ਸਿੰਘ ਗਿੱਲ ਸਿਆਸੀ ਸਕੱਤਰ ਮਜੀਠੀਆ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿਗ ਕਮੇਟੀ ਮੈਬਰ ਭਗਵੰਤ ਸਿੰਘ ਸਿਆਲਕਾ, ਸਰਬਜੀਤ ਸਿੰਘ ਸਪਾਰੀਵਿੰਡ, ਸਰਪੰਚ ਜਸਪਾਲ ਸਿੰਘ ਭੋਆ, ਪ੍ਰਭਦਿਆਲ ਸਿੰਘ ਨੰਗਲ ਪਨੂੰਆਂ ਆਦਿ ਸਮੇਤ ਅਕਾਲੀ ਵਰਕਰ ਸ਼ਾਮਲ ਸਨ।