ਟਾਂਡਾ : ਟਾਂਡਾ ਉੜਮੁੜ ‘ਚ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਟਾਂਡਾ ਪੁਲਸ ਨੇ ਗੁਰਦੁਆਰਾ ਗਰਨਾ ਸਾਹਿਬ ਦੇ ਮੈਨੇਜਰ ਸਤਿੰਦਰ ਸਿੰਘ ਦੀ ਸ਼ਿਕਾਇਤ ‘ਤੇ ਅਣਪਛਾਤੇ ਵਿਅਕਤੀ ਖਿਲਾਫ ਧਾਰਮਿਕ ਭਾਵਨਾ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕੀਤਾ ਹੈ। ਉੜਮੁੜ ਦੇ ਗੁਰਦੁਆਰਾ ਸਾਹਿਬ ਕਮੇਟੀ ਦੇ ਪ੍ਰਧਾਨ ਸੁਖਦੇਵ ਸਿੰਘ ਨੇ ਇਸ ਘਟਨਾ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਲਿਖਤੀ ‘ਚ ਭੇਜਿਆ ਅਤੇ ਦੱਸਿਆ ਕਿ ਉੜਮੁੜ ‘ਚ ਸ਼੍ਰੀ ਸੁਖਮਨੀ ਸਾਹਿਬ ਦੇ ਗੁਟਕਾ ਸਾਹਿਬ ਦੇ ਅੰਗ ਫਾੜ ਕੇ ਰੇਤਾਂ ਦੇ ਢੇਰ ‘ਤੇ ਸੁੱਟੇ ਹੋਏ ਹਨ। ਗੁਟਕਾ ਸਾਹਿਬ ਅਤੇ ਪਵਿੱਤਰ ਅੰਗਾਂ ਨੂੰ ਸੰਭਾਲ ਲਿਆ ਗਿਆ ਹੈ। ਪੁਲਸ ਨੇ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।