ਚੰਡੀਗੜ੍ਹ : ਮੋਹਾਲੀ ਦੇ ਮੇਅਰ ਕੁਲਵੰਤ ਸਿੰਘ ਨੇ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਭੇਜੇ ਗਏ ਮੁਅੱਤਲ ਕਰਨ ਦੇ ਨੋਟਿਸ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਚੁਣੌਤੀ ਦਿੱਤੀ ਹੈ| ਕੁਲਵੰਤ ਸਿੰਘ ਨੇ ਇਸ ਨੋਟਿਸ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ|
ਦੱਸਣਯੋਗ ਹੈ ਕਿ ਇੱਕ ਮਸ਼ੀਨ ਮਹਿੰਗੇ ਭਾਅ ਖਰੀਦਣ ਦੇ ਇਲਜ਼ਾਮ ਵਿਚ ਮੇਅਰ ਕੁਲਵੰਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਲਈ ਸਰਕਾਰ ਵੱਲੋਂ ਨੋਟਿਸ ਭੇਜਿਆ ਗਿਆ ਸੀ| ਕੁਲਵੰਤ ਸਿੰਘ ਨੂੰ ਨੋਟਿਸ ਜਾਰੀ ਕਰਕੇ ਪੁੱਛਿਆ ਗਿਆ ਸੀ ਕਿ ਉਨ੍ਹਾਂ ਨੂੰ ਮੇਅਰ ਦੇ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਜਾਵੇ|