ਜਲੰਧਰ : ਜਲੰਧਰ ਵਿਖੇ ਅੱਜ ਇੱਕ ਬੱਸ ਨੇ ਟਰੱਕ ਨੂੰ ਪਿਛਿਉਂ ਟੱਕਰ ਮਾਰ ਦਿੱਤੀ, ਜਿਸ ਕਾਰਨ ਇਸ ਬੱਸ ਵਿਚ ਸਵਾਰ ਇੱਕ ਅਧਿਆਪਕ ਦੀ ਮੌਤ ਹੋ ਗਈ, ਜਦੋਂ ਕਿ ਕਈ ਬੱਚੇ ਜਖਮੀ ਹੋ ਗਏ|
ਪ੍ਰਾਪਤ ਜਾਣਕਾਰੀ ਅਨੁਸਾਰ ਇਸ ਬੱਸ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਗਰੂਰ ਦੇ ਬੱਚੇ ਗਿਆਨ ਯਾਤਰਾ ਉਤੇ ਜਾ ਰਹੇ ਸਨ, ਜਦੋਂ ਇਹ ਬੱਸ ਲੁਧਿਆਣਾ ਹਾਈਵੇਅ ਉਤੇ ਗੋਰਾਇਆ ਨੇੜੇ ਪਹੁੰਚੀ ਤਾਂ ਇਸ ਦੀ ਟਰੱਕ ਨਾਲ ਟੱਕਰ ਹੋ ਗਈ| ਇਸ ਹਾਦਸੇ ਵਿਚ ਇੱਕ ਅਧਿਆਪਕ ਦੀ ਮੌਤ ਹੋ ਗਈ, ਜਦੋਂ ਕਿ 15 ਤੋਂ ਵੱਧ ਬੱਚੇ ਜ਼ਖਮੀ ਹੋਏ ਹਨ| ਬੱਚਿਆਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ|