ਨਵੀਂ ਦਿੱਲੀ- ਅੱਜ ਉਤਰ ਪੂਰਬੀ ਤਿੰਨ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ । ਮੁੱਖ ਚੋਣ ਕਮਿਸ਼ਨਰ ਏ.ਕੇ. ਜੋਤੀ ਨੇ ਦੱਸਿਆ ਕਿ ਤ੍ਰਿਪੁਰਾ ਵਿਚ 18 ਫਰਵਰੀ, ਮੇਘਾਲਿਆ ਤੇ ਨਾਗਾਲੈਂਡ ਵਿਚ 27 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਹੋਵੇਗੀ ਜਦਕਿ ਤਿੰਨ ਮਾਰਚ ਨੂੰ ਨਤੀਜੇ ਐਲਾਨੇ ਜਾਣਗੇ।