ਚੰਡੀਗੜ੍ਹ : ਲੰਬੇ ਸਮੇਂ ਦੇ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਬਿਜਲੀ ਅਤੇ ਸਿੰਚਾਈ ਮੰਤਰੀ ਰਾਣਾ ਗੁਰਜੀਤ ਦਾ ਅਸਤੀਫਾ ਮਨਜ਼ੂਰ ਕੀਤਾ ਹੈ। ਜਦਕਿ ਇਹ ਕੰਮ ਕੈਪਟਨ ਨੂੰ ਪਹਿਲਾ ਹੀ ਕਰ ਦੇਣਾ ਚਾਹੀਦਾ ਸੀ। ਇਸ ਗੱਲ ਦਾ ਪ੍ਰਗਟਾਵਾ ‘ਆਪ’ ਨੇਤਾ ਅਤੇ ਵਿਧਾਇਕ ਸੁਖਪਾਲ ਖਹਿਰਾ ਨੇ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਰਾਹੁਲ ਗਾਂਧੀ ਦੇ ਇਸ ਫੈਸਲੇ ਦਾ ਆਪ ਪਾਰਟੀ ਸੁਆਗਤ ਕਰਦੀ ਹੈ । ਉਹਨਾਂ ਨਾਲ ਹੀ ਕਿਹਾ ਇਸ ਮਾਮਲੇ ਚ ਜਸਟਿਸ ਨਾਰੰਗ ਨੂੰ ਪੰਜਾਬ ਦੇ ਲੋਕਾਂ ਤੋਂ ਮਾਫੀ ਮੰਗਣੀ ਚਾਹੀਦੀ ਹੈ।