ਵਾਸ਼ਿੰਗਟਨ : ਮਨੀਸ਼ਾ ਸਿੰਘ ਨੂੰ ਅਮਰੀਕਾ ਦੇ ਟਰੰਪ ਪ੍ਰਸ਼ਾਸਨ ਵਿਚ ਵੱਡੇ ਅਹੁਦੇ ਉਤੇ ਤਾਇਨਾਤ ਕੀਤਾ ਗਿਆ ਹੈ| ਭਾਰਤੀ ਮੂਲ ਦੀ ਮਨੀਸ਼ਾ ਸਿੰਘ ਨੂੰ ਨਵਾਂ ਸਹਾਇਕ ਸਕੱਤਰ ਲਾਇਆ ਗਿਆ ਹੈ ਅਤੇ ਅੱਜ ਉਨ੍ਹਾਂ ਨੇ ਅਹੁਦੇ ਦੀ ਸਹੁੰ ਚੁੱਕੀ|
ਦੱਸਣਯੋਗ ਹੈ ਕਿ ਇਸ ਅਹੁਦੇ ਉਤੇ ਬਿਰਾਜਮਾਨ ਹੋਣ ਵਾਲੀ ਉਹ ਪਹਿਲੀ ਭਾਰਤੀ ਮੂਲ ਦੀ ਮਹਿਲਾ ਹਨ| ਇਸ ਪ੍ਰਾਪਤੀ ਤੋਂ ਬਾਅਦ ਅਮਰੀਕਾ ਵਿਚ ਵਸ ਰਹੇ ਭਾਰਤੀ ਮੂਲ ਦੇ ਲੋਕਾਂ ਵਿਚ ਖੁਸ਼ੀ ਦੀ ਲਹਿਰ ਹੈ|