ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਨੇ ਚਰਨਜੀਤ ਸਿੰਘ ਚੱਢਾ ਖਿਲਾਫ ਅੱਜ ਵੱਡਾ ਫੈਸਲਾ ਸੁਣਾਉਂਦਿਆਂ ਉਨ੍ਹਾਂ ਦੇ ਕਿਸੇ ਵੀ ਧਾਰਮਿਕ ਸਮਾਗਮ ਵਿਚ ਸ਼ਿਰਕਤ ਕਰਨ ਉਤੇ 2 ਸਾਲਾਂ ਲਈ ਰੋਕ ਲਾ ਦਿੱਤੀ ਹੈ| ਸ੍ਰੀ ਅਕਾਲ ਤਖਤ ਸਾਹਿਬ ਉਤੇ ਹੋਈ ਪੰਜ ਸਿੰਘ ਸਾਹਿਬਾਨ ਦੀ ਬੈਠਕ ਵਿਚ ਫੈਸਲਾ ਕੀਤਾ ਗਿਆ ਕਿ ਸਾਬਕਾ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਉਤੇ ਦੋ ਸਾਲ ਤੱਕ ਨਜ਼ਰ ਰੱਖੀ ਜਾਵੇਗੀ|
ਇਸ ਤੋਂ ਪਹਿਲਾਂ ਅਸ਼ਲੀਲ ਵੀਡੀਓ ਮਾਮਲੇ ਨਾਲ ਵਿਵਾਦਾਂ ਵਿਚ ਘਿਰੇ ਚਰਨਜੀਤ ਸਿੰਘ ਚੱਢਾ ਨੇ ਅੱਜ ਜਥੇਦਾਰਾਂ ਦੇ ਸਾਹਮਣੇ ਆਪਣਾ ਪੱਖ ਰੱਖਿਆ|