ਚੰਡੀਗੜ੍ਹ — ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ‘ਚ ਬੁਡੈਲ ਜੇਲ ‘ਚ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਦੀ ਸੁਣਵਾਈ ਦੌਰਾਨ ਦੋਸ਼ੀ ਜਗਤਾਰ ਸਿੰਘ ਤਾਰਾ ਨੇ ਆਪਣਾ ਗੁਨਾਹ ਕਬੂਲ ਕਰ ਲਿਆ ਹੈ। ਜਾਣਕਾਰੀ ਮੁਤਾਬਕ ਤਾਰਾ ਨੇ 6 ਪੰਨਿਆ ਦਾ ਆਪਣਾ ਕਬੂਲਨਾਮਾ ਅਦਾਲਤ ‘ਚ ਪੇਸ਼ ਕੀਤਾ ਹੈ।
ਜ਼ਿਕਰਯੋਗ ਹੈ ਕਿ ਸਾਲ 2004 ‘ਚ ਜੇਲ ‘ਚੋਂ ਸੁੰਰਗ ਕੱਢ ਕੇ ਆਪਣੇ ਸਾਥੀਆਂ ਦੇ ਨਾਲ ਫਰਾਰ ਹੋਣ ਦੇ 10 ਸਾਲ ਬਾਅਦ ਪੁਲਸ ਵਲੋਂ 2014 ‘ਚ ਦੁਬਾਰਾ ਥਾਈਲੈਂਡ ਤੋਂ ਗ੍ਰਿਫਤਾਰ ਕੀਤਾ ਗਿਆ।