ਅਮਰਗੜ੍ਹ – ਜਿੱਥੇ ਕੁੱਝ ਸਿਆਸੀ ਪਾਰਟੀਆਂ ਖਾਲਿਸਤਾਨ ਦੀਆਂ ਹਮਾਇਤ ਕਰਦੀਆਂ ਹਨ ਉੱਥੇ ਹੀ ਸ਼੍ਰੋਮਣੀ ਕਮੇਟੀ ‘ਤੇ ਦੋਸ਼ ਲਗਦੇ ਆ ਰਹੇ ਹਨ ਕਿ ਸ਼੍ਰੋਮਣੀ ਕਮੇਟੀ ਖਾਲਿਸਤਾਨ ਅਤੇ ਖਾਲਿਸਤਾਨੀ ਲੋਕਾਂ ਦੀ ਹਮਾਇਤ ਕਰਦੀ ਹੈ। ਇਸ ਸਬੰਧੀ ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਨਨਕਾਣਾ ਸਾਹਿਬ ਪਬਲਿਕ ਸਕੂਲ ਰਾਮਪੁਰ ਛੰਨਾਂ ਦੇ ਸਲਾਨਾ ਸਮਾਗਮ ਦੌਰਾਨ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਖਾਲਿਸਤਾਨ ਨਾਲ ਕੋਈ ਸਬੰਧ ਨਹੀਂ। ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਜ ਅਮਨ ਸ਼ਾਂਤੀ ਨਾਲ ਤੇ ਭਾਈਚਾਰੇ ਨਾਲ ਰਹਿੰਦੇ ਹਨ। ਇਸ ਸਮੇਂ ਵਿਧਾਇਕ ਇਕਬਾਲ ਸਿਘ ਗਿੱਲ, ਸੈਕਟਰੀ ਪ੍ਰਦੂਮਨ ਸਿੰਘ, ਨਗਰ ਪੰਚਾਇਤ ਪ੍ਰਧਾਨ ਅਮਰਗੜ੍ਹ ਮਨਜਿੰਦਰ ਸਿੰਘ ਤੇ ਹੋਰ ਸਖਸ਼ੀਅਤਾਂ ਹਾਜ਼ਰ ਸਨ।