ਪਟਿਆਲਾ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ‘ਚ ਅੱਜ 69ਵੇਂ ਗਣਤੰਤਰਤਾ ਦਿਵਸ ਮੌਕੇ ਝੰਡਾ ਲਹਿਰਾਇਆ। ਇਥੋਂ ਦੇ ਵਾਈ. ਪੀ. ਐੱਸ. ਸਟੇਡੀਅਮ ਵਿਚ ਹੋਏ ਰਾਜ ਪੱਧਰੀ ਸਮਾਗਮ ਵਿਚ ਮੁੱਖ ਮੰਤਰੀ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪਰੇਡ ਦਾ ਨਿਰੀਖਣ ਕੀਤਾ।
.ਮੁੱਖ ਮੰਤਰੀ ਨੇ ਸਮਾਗਮ ਦੌਰਾਨ ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਦੀ ਸ਼ੁਰੂਆਤ ਕੀਤੀ .ਮੁੱਖ ਮੰਤਰੀ ਵਲੋਂ ਪਟਿਆਲਾ ਸ਼ਹਿਰੀ ਦੇ ਦਿਹਾਤੀ ਵਿਕਾਸ ਲਈ 150 ਕਰੋੜ ਰੁਪਏ ਦਾ ਐਲਾਨ ਕੀਤਾ।
ਇਸ ਮੌਕੇ ਕੈਪਟਨ ਅਮਰਿੰਦਰ ਦੀ ਪਤਨੀ ਅਤੇ ਸਾਬਕਾ ਕੇਂਦਰੀ ਮੰਤਰੀ ਪਰਨੀਤ ਕੌਰ ਤੋਂ ਇਲਾਵਾ ਮੁੱਖ ਤੌਰ ‘ਤੇ ਮੁੱਖ ਮੰਤਰੀ ਦੇ ਸਲਾਹਕਾਰ ਭਾਰਤ ਇੰਦਰ ਸਿੰਘ ਚਾਹਲ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਪਟਿਆਲਾ ਦੇ ਮੇਅਰ ਸੰਜੀਵ ਬਿੱਟੂ ਵੀ ਮੌਜੂਦ ਸਨ.
ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਪੀ.ਟੀ. ਸ਼ੋਅ ਤੋਂ ਇਲਾਵਾ ਵੱਖ-ਵੱਖ ਕਾਲਜਾਂ ਤੇ ਸਕੂਲਾਂ ਦੀਆਂ ਟੀਮਾਂ ਵਲੋਂ ਦੇਸ਼ ਭਗਤੀ ਨਾਲ ਸੰਬੰਧਤ ਪ੍ਰੋਗਰਾਮ ਪੇਸ਼ ਕੀਤਾ ਗਿਆ।