ਚੰਡੀਗੜ੍ਹ : ਪੰਜਾਬ ਵਿਚ ਅੱਜ 69ਵਾਂ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵੱਖ ਵੱਖ ਥਾਈਂ ਕੌਮੀ ਤਿਰੰਗਾ ਲਹਿਰਾਇਆ ਗਿਆ। ਪੰਜਾਬ ਦੇ ਰਾਜਪਾਲ ਵੀ.ਪੀ ਸਿੰਘ ਬਦਨੌਰ ਨੇ ਪਠਾਨਕੋਟ ਵਿਖੇ ਤਿਰੰਗਾ ਲਹਿਰਾਇਆ।
ਇਸ ਤੋਂ ਇਲਾਵਾ ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸੰਗਰੂਰ ਵਿਖੇ ਤਿਰੰਗਾ ਲਹਿਰਾਇਆ।
ਮਨਪ੍ਰੀਤ ਸਿੰਘ ਬਾਦਲ ਨੇ ਲੁਧਿਆਣਾ ‘ਚ ਝੰਡਾ ਲਹਿਰਾਇਆ, ਸਿੱਖਿਆ ਮੰਤਰੀ ਅਰੁਣਾ ਚੌਧਰੀ ਨੇ ਰੂੁਪਨਗਰ ਵਿਚ ਤਿਰੰਗਾ ਲਹਿਰਾਇਆ.