ਹਰਿਆਣਾ ਪੁਲਿਸ ਨੇ ਇਸ ਮਾਮਲੇ ‘ਚ ਮਹਿੰਦਰਗੜ ਪੁਲਿਸ ਸਟੇਸ਼ਨ ‘ਚ ਆਈ.ਪੀ.ਸੀ. ਦੀ ਧਾਰਾ 148,149,341,323 ਦੇ ਤਹਿਤ ਐੱਫ.ਆਈ.ਆਰ. ਦਰਜ ਕੀਤੀ ਹੈ ਅਤੇ ਅੱਜ 3 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਦੇਸ਼ ਵਿੱਚ ਕਸ਼ਮੀਰੀ ਵਿਦਿਆਰਥੀਆਂ ਉੱਤੇ ਹਮਲੇ ਦੀ ਘਟਨਾ ਇੱਕ ਵਾਰ ਫਿਰ ਤੋਂ ਸਾਹਮਣੇ ਆਈ ਹੈ। ਹੁਣ ਤਾਜ਼ਾ ਮਾਮਲਾ ਹਰਿਆਣੇ ਦੇ ਮਹੇਂਦਰਗੜ ਜਿਲ੍ਹੇ ਦੇ ਮਸਾਨੀ ਚੌਕ ਦਾ ਹੈ ,ਜਿੱਥੇ ਕੁੱਝ ਅਗਿਆਤ ਲੋਕਾਂ ਨੇ ਦੋ ਕਸ਼ਮੀਰੀ ਵਿਦਿਆਰਥੀਆਂ ਉੱਤੇ ਹਮਲਾ ਕਰ ਦਿੱਤਾ। ਇਹ ਕਸ਼ਮੀਰੀ ਨੌਜਵਾਨ ਹਰਿਆਣਾ ਕੇਂਦਰੀ ਵਿਸ਼ਵਵਿਦਿਆਲ ਵਿੱਚ ਵਿਦਿਆਰਥੀ ਹਨ। ਇਸ ਹਮਲੇ ਵਿੱਚ ਬੁਰੀ ਤਰ੍ਹਾਂ ਜਖ਼ਮੀ ਹੋਏ ਇੱਕ ਕਸ਼ਮੀਰੀ ਵਿਦਿਆਰਥੀ ਜਾਵੇਦ ਇਕਬਾਲ ਨੇ ਟਵੀਟ ਕਰ ਇਸਦੀ ਜਾਣਕਾਰੀ ਦਿੱਤੀ। ਵਿਦਿਆਰਥੀਆਂ ਦੀ ਸ਼ਿਕਾਇਤ ਉੱਤੇ ਹਰਿਆਣਾ ਪੁਲਿਸ ਨੇ ਅਗਿਆਤ ਲੋਕਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਕਸ਼ਮੀਰੀ ਵਿਦਿਆਰਥੀ ਨੇ ਆਪਣੇ ਟਵੀਟ ਦੇ ਨਾਲ ਜੰਮੂ-ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫਤੀ , ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ, ਕੇਂਦਰੀ ਗ੍ਰਹਿ ਮੰਤਰਾਲਾ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਜੰਮੂ-ਕਸ਼ਮੀਰ ਪੁਲਿਸ ਨੂੰ ਵੀ ਟੈਗ ਕੀਤਾ ਹੈ।