ਢਾਕਾ : ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਬੇਗਮ ਖਾਲਿਦਾ ਜ਼ਿਆ ਨੂੰ ਭ੍ਰਿਸ਼ਟਾਚਾਰ ਮਾਮਲੇ ਵਿਚ 5 ਸਾਲ ਦੀ ਸਜ਼ਾ ਸੁਣਾਈ ਗਈ ਹੈ| ਇਸ ਦੌਰਾਨ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਉਹ ਹੁਣ ਅਗਲੀਆਂ ਆਮ ਚੋਣਾਂ ਲੜਣ ਦੇ ਅਸਮਰਥ ਹੋ ਗਈ ਹੈ|
ਦੱਸਣਯੋਗ ਹੈ ਕਿ ਉਨ੍ਹਾਂ ਸਮੇਤ 5 ਹੋਰਨਾਂ ਖਿਲਾਫ ਧੋਖਾਧੜੀ ਨਾਲ 2,52,000 ਡਾਲਰ ਦਾ ਵਿਦੇਸ਼ੀ ਚੰਦਾ ਪ੍ਰਾਪਤ ਕਰਨ ਦੇ ਦੋਸ਼ ਲੱਗੇ ਸਨ, ਜਿਨ੍ਹਾਂ ਤਹਿਤ ਉਨ੍ਹਾਂ ਨੂੰ ਇਹ ਸਜਾ ਸੁਣਾਈ ਗਈ ਹੈ|