ਨਵੀਂ ਦਿੱਲੀ : ਰਾਹੁਲ ਗਾਂਧੀ ਦੇ ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਾਰਟੀ ਨੇ ਜਿੱਥੇ ਰਾਜਸਥਾਨ ਅਤੇ ਗੁਜਰਾਤ ਦੀਆਂ ਉਪ ਚੋਣਾਂ ਵਿਚ ਬਿਹਤਰ ਪ੍ਰਦਰਸ਼ਨ ਕੀਤਾ ਹੈ, ਉਥੇ ਸਾਬਕਾ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੇ ਰਾਹੁਲ ਗਾਂਧੀ ਦੀ ਭਰਪੂਰ ਪ੍ਰਸੰਸਾ ਕੀਤੀ ਹੈ|
ਸੋਨੀਆ ਗਾਂਧੀ ਨੇ ਕਿਹਾ ਹੈ ਕਿ ਮੈਨੂੰ ਪੂਰੀ ਉਮੀਦ ਹੈ ਕਿ ਜਿਵੇਂ ਪਾਰਟੀ ਵਰਕਰਾਂ ਨੇ ਮੇਰੇ ਪ੍ਰਧਾਨ ਰਹਿੰਦਿਆਂ ਕੰਮ ਕੀਤਾ ਹੈ, ਉਂਝ ਹੀ ਰਾਹੁਲ ਦੀ ਪ੍ਰਧਾਨਗੀ ਹੇਠ ਵੀ ਕੰਮ ਕਰਨਗੇ| ਉਨ੍ਹਾਂ ਨੇ ਰਾਹੁਲ ਗਾਂਧੀ ਨੂੰ ਮੁੜ ਤੋਂ ਪ੍ਰਧਾਨ ਬਣਨ ਦੀ ਵਧਾਈ ਦਿੰਦਿਆਂ ਕਿਹਾ ਕਿ ਉਹ ਪਾਰਟੀ ਹੀ ਨਹੀਂ, ਬਲਕਿ ਮੇਰੇ ਵੀ ਬੌਸ ਹਨ| ਸੋਨੀਆ ਗਾਂਧੀ ਨੇ ਇਹ ਵੀ ਉਮੀਦ ਪ੍ਰਗਟ ਕੀਤੀ ਕਿ ਕਰਨਾਟਕ ਚੋਣਾਂ ਵਿਚ ਪਾਰਟੀ ਵਧੀਆ ਪ੍ਰਦਰਸ਼ਨ ਕਰੇਗੀ|