ਜੰਮੂ— ਜੰਮੂ ਵਿਚ ਇਕ ਵਾਰ ਫਿਰ ਅੱਤਵਾਦੀਆਂ ਨੇ ਵੱਡੀ ਘਟਨਾ ਨੂੰ ਅੰਜਾਮ ਦਿੱਤਾ ਹੈ। ਅੱਤਵਾਦੀਆਂ ਨੇ ਜੰਮੂ ਦੇ ਸੁੰਜੁਵਾਨ ਫੌਜੀ ਕੈਂਪ ‘ਤੇ ਹਮਲਾ ਕੀਤਾ ਹੈ। ਇਸ ਹਮਲੇ ਵਿਚ ਹੁਣ ਤਕ ਦੋ ਜਵਾਨਾਂ ਦੇ ਜ਼ਖਮੀ ਹੋਣ ਦੀ ਖਬਰ ਹੈ, ਨਾਲ ਹੀ ਇਕ ਜਵਾਨ ਦੀ ਬੇਟੀ ਵੀ ਜ਼ਖਮੀ ਹੋ ਗਈ ਹੈ।
ਕਿਹਾ ਜਾ ਰਿਹਾ ਹੈ ਕਿ ਇਹ ਅੱਤਵਾਦੀ ਹਮਲਾ ਤੜਕੇ ਸਵੇਰੇ 5 ਵਜੇ ਦੇ ਕਰੀਬ ਹੋਇਆ ਹੈ। ਸ਼ੁਰੂਆਤੀ ਜਾਣਕਾਰੀ ਮੁਤਾਬਕ 3-4 ਅੱਤਵਾਦੀ ਕੈਂਪ ਦੀ ਜਾਲੀ ਕੱਟ ਕੇ ਅੰਦਰ ਵੜੇ ਹਨ। ਇਸ ਦੇ ਬਾਅਦ ਉਨ੍ਹਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਤਾਜ਼ਾ ਜਾਣਕਾਰੀ ਮੁਤਾਬਕ ਇਹ ਸਾਰੇ ਅੱਤਵਾਦੀ ਫੌਜੀ ਕੈਂਪ ਦੇ ਰਿਹਾਇਸ਼ੀ ਇਲਾਕੇ ਵਿਚ ਵੜੇ ਹਨ। ਫਿਲਹਾਲ ਫੌਜੀ ਜਵਾਨਾਂ ਅਤੇ ਅੱਤਵਾਦੀਆਂ ਵਿਚ ਮੁਕਾਬਲਾ ਜਾਰੀ ਹੈ।