ਨਵੀਂ ਦਿੱਲੀ : ਜੰਮੂ-ਕਸ਼ਮੀਰ ਵਿਚ ਲਗਾਤਾਰ ਹੋ ਰਹੇ ਅੱਤਵਾਦੀ ਹਮਲਿਆਂ ਤੋਂ ਬਾਅਦ ਮੋਦੀ ਸਰਕਾਰ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ ਉਤੇ ਹੈ| ਇਸ ਦੌਰਾਨ ਅੱਤਵਾਦੀ ਹਮਲਿਆਂ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਮੋਦੀ ਸਰਕਾਰ ਦੀ ਜਮ ਕੇ ਆਲੋਚਨਾ ਕੀਤੀ ਹੈ|
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਗੁਲਾਮ ਨਬੀ ਆਜਾਦ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਤੇ ਤੰਜ ਕਸਦਿਆਂ ਕਿਹਾ ਹੈ ਕਿ ਹੁਣ ਉਨ੍ਹਾਂ ਦਾ 56 ਇੰਚ ਦਾ ਸੀਨਾ ਕਿੱਥੇ ਹੈ| ਉਨ੍ਹਾਂ ਕਿਹਾ ਕਿ ਇਹ ਸਰਕਾਰ ਸਭ ਤੋਂ ਕਮਜ਼ੋਰ ਸਰਕਾਰ ਹੈ|
ਦੱਸਣਯੋਗ ਹੈ ਕਿ ਸੁੰਜਵਾਨ ਵਿਖੇ ਅੱਤਵਾਦੀ ਹਮਲੇ ਤੋਂ ਬਾਅਦ ਇੱਕ ਪਾਸੇ ਜਿੱਥੇ ਕੇਂਦਰ ਸਰਕਾਰ ਵੱਲੋਂ ਪਾਕਿਸਤਾਨ ਅਤੇ ਅੱਤਵਾਦ ਖਿਲਾਫ ਸਖਤ ਕਾਰਵਾਈ ਦੀ ਚੇਤਾਵਨੀ ਦਿੱਤੀ ਜਾ ਰਹੀ ਹੈ, ਉਥੇ ਸ਼ਹੀਦਾਂ ਦੇ ਪਰਿਵਾਰਾਂ ਵਿਚ ਭਾਰੀ ਰੋਸ ਹੈ| ਪਿਛਲੇ 44 ਦਿਨਾਂ ਦੌਰਾਨ ਵਾਦੀ 25 ਸੈਨਿਕ ਸ਼ਹੀਦ ਹੋ ਚੁੱਕੇ ਹਨ|
ਸ੍ਰੀ ਆਜਾਦ ਨੇ ਜੰਮੂ-ਕਸ਼ਮੀਰ ਦੀ ਭਾਜਪਾ-ਪੀਡੀਪੀ ਗਠਜੋੜ ਸਰਕਾਰ ਨੂੰ ਵੀ ਨਿਸ਼ਾਨੇ ਉਤੇ ਲਿਆ| ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਦੇ ਵੀ ਜੰਮੂ ਕਸ਼ਮੀਰ ਵਿਚ ਇੰਨੇ ਹਮਲੇ ਨਹੀਂ ਹੋਏ|