ਪਟਿਆਲਾ ਦੇ ਨਜ਼ਦੀਕ ਪਿੰਡ ਅਬਲੋਵਾਲ ਦੇ ਰਹਿਣ ਵਾਲੇ ਇਕ ਨੌਜਵਾਨ ਨੇ ਕਰਜ਼ੇ ਦਾ ਬੋਝ ਨਾ ਝੱਲਦੇ ਹੋਏ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਇੰਦਰਜੀਤ ਸਿੰਘ ਪੁੱਤਰ ਹਰਜੀਤ ਸਿੰਘ ਨਾਮ ਦਾ ਇਹ ਨੌਜਵਾਨ ਪਰਿਵਾਰ ਵੱਲੋਂ ਲਏ ਗਏ 11 ਲੱਖ ਰੁਪਏ ਦੇ ਕਰਜ਼ੇ ਕਾਰਨ ਪ੍ਰੇਸ਼ਾਨ ਸੀ।