ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਹਾ ਸ਼ਿਵਰਾਤਰੀ ਦੇ ਪਵਿੱਤਰ ਮੌਕੇ ਪੰਜਾਬ ਵਾਸੀਆਂ ਨੂੰ ਵਧਾਈ ਦਿੰਦਿਆਂ ਇਸ ਤਿਉਹਾਰ ਨੂੰ ਭਾਈਚਾਰਕ ਸਾਂਝ ਅਤੇ ਸਦਭਾਵਨਾ ਨਾਲ ਮਨਾਉਣ ਦਾ ਸੱਦਾ ਦਿੱਤਾ ਹੈ।
ਇਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ਸਾਰੇ ਵਖਰੇਵੇਂ ਪਾਸੇ ਰੱਖ ਕੇ ਇਸ ਪਵਿੱਤਰ ਮੌਕੇ ਨੂੰ ਆਪਸੀ ਪ੍ਰੇਮ-ਪਿਆਰ ਅਤੇ ਮੇਲ-ਮਿਲਾਪ ਨਾਲ ਮਨਾਉਣ ਦੀ ਅਪੀਲ ਕੀਤੀ।
ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਇਸ ਪਵਿੱਤਰ ਮੌਕੇ ਬੁਰਾਈ ਦਾ ਖਾਤਮਾ ਕਰਨ ਵਾਲੇ ਭਗਵਾਨ ਸ਼ਿਵ ਵੱਲੋਂ ਦਿਖਾਏ ਮਾਰਗ ‘ਤੇ ਚੱਲ ਕੇ ਕੁੱਲ ਲੋਕਾਈ ਦੀ ਭਲਾਈ ਲਈ ਸਾਕਾਰਤਮਕ ਮਾਹੌਲ ਸਿਰਜਣ ਦਾ ਸੱਦਾ ਦਿੱਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਆਓ, ਇਸ ਦਿਹਾੜੇ ‘ਤੇ ਮਨੁੱਖਤਾ ਨੂੰ ਮਿਟਾਉਣ ਲਈ ਚੁਣੌਤੀ ਬਣ ਰਹੀਆਂ ਤਾਕਤਾਂ ‘ਤੇ ਨੇਕੀ ਦੀ ਜਿੱਤ ਪਾਉਣ ਲਈ ਲੜਾਈ ਲੜਨ ਦਾ ਪ੍ਰਣ ਕਰੀਏ।