ਬਹਾਦਰਗੜ੍ਹ — ਸਮਾਜ ਸੇਵੀ ਅੰਨਾ ਹਜ਼ਾਰੇ ਨੇ ਮੋਦੀ ਸਰਕਾਰ ‘ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਕਾਂਗਰਸ ਵਾਂਗ ਹੀ ਭਾਜਪਾ ਨੇ ਵੀ ਝੂਠ ਬੋਲ ਕੇ ਸੱਤਾ ਹਾਸਲ ਕੀਤੀ ਹੈ। ਅਜਿਹੇ ਵਿਚ ਹੁਣ ਦੇਸ਼ ਦੀ ਜਨਤਾ ਨੂੰ ਫਿਰ ਤੋਂ ਜਾਗਣਾ ਪਵੇਗਾ। ਇਸਨੂੰ ਲੈ ਕੇ ਉਹ ਇਕ ਵੱਡਾ ਅੰਦੋਲਨ ਸ਼ੁਰੂ ਕਰਨ ਜਾ ਰਹੇ ਹਨ। ਅੰਨਾ ਬਹਾਦਰਗੜ੍ਹ ਵਿਚ ਆਯੋਜਿਤ ਇਕ ਜਨਸਭਾ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੇ ਭ੍ਰਿਸ਼ਟਾਚਾਰੀ ਨਿਜ਼ਾਮ ‘ਚ ਦੇਸ਼ ਦੇ ਕਿਸਾਨਾਂ ਨੂੰ ਉਨ੍ਹਾਂ ਦਾ ਹੱਕ ਮਿਲ ਸਕੇ, ਇਸ ਨੂੰ ਲੈ ਕੇ ਉਹ 23 ਮਾਰਚ ਤੋਂ ਰਾਮਲੀਲਾ ਮੈਦਾਨ ‘ਚ ਵੱਡਾ ਅੰਦੋਲਨ ਸ਼ੁਰੂ ਕਰਨ ਜਾ ਰਹੇ ਹਨ।