ਓਟਾਵਾ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਭਲਕੇ 17 ਫਰਵਰੀ ਨੂੰ ਭਾਰਤ ਦੌਰੇ ਉਤੇ ਪਹੁੰਚ ਰਹੇ ਹਨ| ਆਪਣੇ ਭਾਰਤ ਦੌਰੇ ਦੌਰਾਨ ਜਸਟਿਨ ਟਰੂਡੋ ਪੰਜਾਬ ਵੀ ਆਉਣਗੇ, ਜਿਥੇ ਉਹ 21 ਫਰਵਰੀ ਨੂੰ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ| ਇਸ ਦੌਰਾਨ ਕੈਨੇਡੀਅਨ ਬਰੌਡਕਾਸਟਿੰਗ ਕਾਰਪੋਰੇਸ਼ਨ ਨੇ ਕਿਹਾ ਹੈ ਕਿ ਜਸਟਿਨ ਟਰੂਡੋ ਆਪਣੇ ਪੰਜਾਬ ਦੌਰੇ ਦੌਰਾਨ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਨਹੀਂ ਕਰਨਗੇ| ਹਾਲਾਂਕਿ ਕੁਝ ਭਾਰਤੀ ਮੀਡੀਆ ਦਾ ਇਹ ਵੀ ਕਹਿਣਾ ਹੈ ਕਿ ਜਦੋਂ ਸ੍ਰੀ ਟਰੂਡੋ ਹਰਿਮੰਦਰ ਸਾਹਿਬ ਵਿਖੇ ਜਾਣਗੇ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਉਨ੍ਹਾਂ ਦੇ ਨਾਲ ਹੋਣਗੇ|
ਕੱਲ੍ਹ ਭਾਰਤ ਦੌਰੇ ‘ਤੇ ਪਹੁੰਚਣਗੇ ਜਸਟਿਨ ਟਰੂਡੋ
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਭਲਕੇ ਭਾਰਤ ਦੌਰੇ ਉਤੇ ਪਹੁੰਚ ਰਹੇ ਹਨ| ਉਨ੍ਹਾਂ ਦੇ ਇਸ ਦੌਰੇ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ|
21 ਨੂੰ ਹਰਿਮੰਦਰ ਸਾਹਿਬ ਹੋਣਗੇ ਨਤਮਸਤਕ
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ 21 ਫਰਵਰੀ ਨੂੰ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ| ਇਸ ਦੌਰਾਨ ਕੈਨੇਡਾ ਦਾ ਇੱਕ ਵਫਦ ਅੰਮ੍ਰਿਤਸਰ ਵਿਖੇ ਪਹੁੰਚ ਚੁੱਕਾ ਹੈ, ਜਿਥੇ ਉਸ ਨੇ ਸੁਰੱਖਿਆ ਵਿਵਸਥਾ ਦਾ ਜਾਇਜ਼ਾ ਵੀ ਲਿਆ|