ਅਹਿਮਦਾਬਾਦ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅੱਜ ਆਪਣੇ ਪਰਿਵਾਰ ਸਮੇਤ ਗੁਜਰਾਤ ਦੌਰੇ ਉਤੇ ਪਹੁੰਚੇ| ਇਸ ਦੌਰਾਨ ਗੁਜਰਾਤ ਵਿਖੇ ਪਹੁੰਚਣ ਤੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ| ਇਸ ਮੌਕੇ ਟਰੂਡੋ ਪਰਿਵਾਰ ਨੇ ਭਾਰਤੀ ਪਹਿਰਾਵਾ ਪਹਿਨਿਆ ਹੋਇਆ ਸੀ, ਜਿਸ ਵਿਚ ਉਹ ਬੇਹੱਦ ਖੂਬਸੂਰਤ ਲੱਗ ਰਹੇ ਸਨ|
ਸ੍ਰੀ ਟਰੂਡੋ ਬਾਅਦ ਵਿਚ ਸਾਬਰਮਤੀ ਆਸ਼ਰਮ ਵੀ ਗਏ, ਜਿਥੇ ਉਨ੍ਹਾਂ ਨੇ ਆਸ਼ਰਮ ਦਾ ਦੌਰਾ ਕੀਤਾ| ਉਹ ਅਹਿਮਦਾਬਾਦ ਵਿਖੇ ਯੂਨੀਵਰਸਿਟੀ ਵਿਚ ਵਿਦਿਆਰਥੀਆਂ ਨੂੰ ਸੰਬੋਧਨ ਵੀ ਕਰਨਗੇ|