ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅੱਜ ਅੰਮ੍ਰਿਤਸਰ ਵਿਖੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਮੁਲਾਕਾਤ ਹੋਈ| ਆਪਣੀ ਇਸ ਮੁਲਾਕਾਤ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੈਨੇਡੀਅਨ ਪ੍ਰਧਾਨ ਮੰਤਰੀ ਨਾਲ ਵਪਾਰ ਅਤੇ ਖੇਤੀ ਨਾਲ ਜੁੜੇ ਮੁੱਦਿਆਂ ਉਤੇ ਗੱਲਬਾਤ ਹੋਈ ਹੈ| ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਖਾਲਿਸਤਾਨ ਦੇ ਮੁੱਦੇ ਉਤੇ ਵੀ ਗੱਲਬਾਤ ਹੋਈ ਹੈ|
ਦੱਸਣਯੋਗ ਹੈ ਕਿ ਜਸਟਿਨ ਟਰੂਡੋ ਅਤੇ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਅੰਮ੍ਰਿਤਸਰ ਦੇ ਹੋਟਲ ਤਾਜ ਵਿਖੇ ਮੁਲਾਕਾਤ ਹੋਈ|