ਚੰਡੀਗੜ੍ਹ : ਨਗਰ ਨਿਗਮ ਲੁਧਿਆਣਾ ਦੀਆਂ ਚੋਣਾਂ ਲਈ ਪ੍ਰਚਾਰ ਅੱਜ ਸ਼ਾਮ 4 ਵਜੇ ਸਮਾਪਤ ਹੋ ਗਿਆ| ਇੱਥੇ 24 ਫਰਵਰੀ ਨੂੰ 95 ਵਾਰਡਾਂ ਲਈ ਮਤਦਾਨ ਹੋਵੇਗਾ ਅਤੇ 27 ਫਰਵਰੀ ਨੂੰ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ|
ਵਰਣਨਯੋਗ ਹੈ ਕਿ ਨਗਰ ਨਿਗਮ ਲੁਧਿਆਣਾ ਵਿਚ 10.50 ਲੱਖ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ| ਇਨ੍ਹਾਂ ਵੋਟਾਂ ਲਈ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਜ਼ੋਰਾਂ-ਸ਼ੋਰਾਂ ਨਾਲ ਪ੍ਰਚਾਰ ਕੀਤਾ ਗਿਆ|