ਮੈਕਸਿਕੋ : ਕੈਨੇਡਾ ਵਿਚ ਐੱਨ.ਡੀ.ਪੀ ਦੇ ਆਗੂ ਜਗਮੀਤ ਸਿੰਘ ਨੇ ਆਪਣੀ ਮੰਗੇਤਰ ਗੁਰਕਿਰਨ ਕੌਰ ਸਿੱਧੂ ਨੇ ਵਿਆਹ ਕਰਵਾ ਲਿਆ ਹੈ| ਇਸ ਜੋੜੀ ਨੇ ਸਿੱਖ ਮਰਿਆਦਾ ਅਨੁਸਾਰ ਮੈਕਸਿਕੋ ਵਿਖੇ ਲਾਵਾਂ ਲਈਆਂ| ਇਸ ਜੋੜੀ ਦੇ ਵਿਆਹ ਦੀਆਂ ਤਸਵੀਰਾਂ ਨੂੰ ਸੋਸ਼ਲ ਮੀਡੀਆ ਵਿਚ ਉਤੇ ਲੋਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ| ਇਸ ਦੌਰਾਨ ਜਗਮੀਤ ਸਿੰਘ ਅਤੇ ਗੁਰਕਿਰਨ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਉਨ੍ਹਾਂ ਦੇ ਰਿਸ਼ਤੇਦਾਰ ਅਤੇ ਦੋਸਤ ਮੌਜੂਦ ਸਨ| ਪੰਜਾਬੀ ਗਾਇਕ ਜੈਜ਼ੀ ਬੀ ਵੀ ਇਸ ਵਿਆਹ ਸਮਾਗਮ ਵਿਚ ਪਹੁੰਚੇ, ਜਿਸ ਸਬੰਧੀ ਉਨ੍ਹਾਂ ਨੇ ਇੱਕ ਫੋਟੋ ਵੀ ਸ਼ੇਅਰ ਕੀਤੀ ਹੈ|