ਨਵੀਂ ਦਿੱਲੀ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਇਨ੍ਹੀਂ ਦਿਨੀਂ ਭਾਰਤ ਦੌਰੇ ਤੇ ਹਨ| ਅੱਜ ਉਨ੍ਹਾਂ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ| ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਸਟਿਨ ਟਰੂਡੋ ਅਤੇ ਉਨ੍ਹਾਂ ਦੇ ਪਰਿਵਾਰ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ|
ਇਸ ਦੋਰਾਨ ਭਾਰਤ ਅਤੇ ਕੈਨੇਡਾ ਦਰਮਿਆਨ ਬਿਜਲਈ, ਪੈਟਰੋਲੀਅਮ, ਖੇਡਾਂ, ਉਦਯੋਗਿਕ, ਉਚੇਰੀ ਸਿੱਖਿਆ ਵਰਗੇ 6 ਅਹਿਮ ਸਮਝੌਤਿਆਂ ਉਤੇ ਹਸਤਾਖਰ ਕੀਤੇ ਗਏ|