ਗੁਰੂ ਦੀਆਂ ਲਾਡਲੀਆਂ ਫੌਜਾਂ ਨੇ ਦਿਖਾਏ ਕਰਤਬ, ਸਜਿਆ ਵਿਸ਼ਾਲ ਨਗਰ ਕੀਰਤਨ
ਸ੍ਰੀ ਆਨੰਦਪੁਰ ਸਾਹਿਬ : ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਕੌਮੀ ਹੋਲੇ ਮਹੱਲੇ ਦਾ ਤਿਉਹਾਰ ਪੂਰੇ ਖਾਲਸਾਈ ਜਾਹੋ ਜਲਾਲ ਨਾਲ ਸੰਪੰਨ ਹੋਇਆ। ਇਸ ਮੌਕੇ ‘ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਸਜਿਆ। ਇਸ ਉਪਰੰਤ ਚਰਨ ਗੰਗਾ ਸਟੇਡੀਅਮ ਵਿਚ ਗੁਰੂ ਦੀਆਂ ਲਾਡਲੀਆਂ ਫੌਜਾਂ ਨੇ ਕਰਤਬ ਵਿਖਾਏ, ਜਿਸ ਦਾ ਆਨੰਦ ਹਜ਼ਾਰਾਂ ਦੀ ਗਿਣਤੀ ਵਿਚ ਮੌਜੂਦ ਸੰਗਤਾਂ ਨੇ ਉਠਾਇਆ। ਜ਼ਿਕਰਯੋਗ ਹੈ ਕਿ ਸ੍ਰੀ ਆਨੰਦਪੁਰ ਸਾਹਿਬ ਦੇ ਖੇਤਰ ਵਿਚ ਸੈਂਕੜੇ ਲੰਗਰ ਵੀ ਲੱਗੇ ਤੇ ਕੀਰਤਨ ਦਰਬਾਰ ਵੀ ਸਜੇ।