ਚੰਡੀਗੜ੍ਹ : ਸਾਬਕਾ ਕੈਬਿਨੇਟ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਭਤੀਜੇ ਹਰਦੀਪ ਸਿੰਘ ਦੇ ਖਿਲਾਫ ਸਖ਼ਤ ਕਾੱਰਵਾਈ ਹੋਣੀ ਚਾਹੀਦੀ ਹੈ ਇਸ ਗੱਲ ਦਾ ਪ੍ਰਗਟਾਵਾ ਵਿਰੋਧੀ ਦਲ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਚੰਡੀਗੜ੍ਹ ਪ੍ਰੈਸ ਵਾਰਤਾ ਦੌਰਾਨ ਕੀਤਾ। ਓਹਨਾ ਕਿਹਾ ਕੇ ਕੈਪਟਨ ਅਮਰਿੰਦਰ ਸਿੰਘ ਅਤੇ ਕੇਂਦਰ ਦੀ ਬੀਜੇਪੀ ਸਰਕਾਰ ਫਰੇਂਡਲੀ ਮੈਚ ਖੇਡ ਰਹੇ ਹਨ ਕੈਪਟਨ ਸਰਕਾਰ ਦੇ ਕਾਰਜਕਾਲ ਵਿੱਚ ਹੀ 307 ਕਿਸਾਨ ਖੁਦਕੁਸ਼ੀ ਕਰ ਚੁੱਕੇ ਹਨ। ਓਹਨਾ ਕਿਹਾ ਚੰਡੀਗੜ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘਦੇ ਨਾਮ ਉੱਤੇ ਹੋਣਾ ਚਾਹੀਦਾ ਹੈ , ਪੰਜਾਬ ਅਤੇ ਹਰਿਆਣਾ ਦੋਨਾਂ ਹੀ ਇਸ ਗੱਲ ਉੱਤੇ ਸਹਿਮਤ ਹਨ।