ਕਰਨਾਟਕ — ਕਰਨਾਟਕ ਦੇ ਲੋਕਾਯੁਕਤ ਜਸਟਿਸ ਵਿਸ਼ਵਨਾਥ ਸ਼ੈੱਟੀ ‘ਤੇ ਬੁੱਧਵਾਰ ਨੂੰ ਚਾਕੂ ਨਾਲ ਹਮਲਾ ਕਰ ਦਿੱਤਾ ਗਿਆ। ਸੂਤਰਾਂ ਅਨੁਸਾਰ ਲੋਕਾਯੁਕਤ ਦੇ ਦਫ਼ਤਰ ਵਿਚ ਦਾਖਲ ਹੋ ਕੇ ਉਨ੍ਹਾਂ ‘ਤੇ ਚਾਕੂਆਂ ਨਾਲ ਕਈ ਵਾਰ ਕੀਤੇ ਗਏ ਹਨ। ਹਮਲੇ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ, ਜਿਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।