ਵਾਸ਼ਿੰਗਟਨ : ਅਮਰੀਕਾ ਵਿਚ ਆਏ ਬਰਫੀਲੇ ਤੂਫਾਨ ਨੇ ਜਨਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਕੇ ਰੱਖ ਦਿੱਤਾ ਹੈ| ਵੱਡੀ ਪੱਧਰ ਤੇ ਹੋ ਰਹੀ ਬਰਫਬਾਰੀ ਕਾਰਨ ਲੋਕ ਆਪਣੇ ਘਰਾਂ ਵਿਚ ਰਹਿਣ ਲਈ ਮਜਬੂਰ ਹੋ ਗਏ ਹਨ, ਇਸ ਦੌਰਾਨ ਕਈ ਇਲਾਕਿਆਂ ਵਿਚ ਬਿਜਲੀ ਸਪਲਾਈ ਠੱਪ ਹੋਣ ਕਾਰਨ ਜ਼ਰੂਰੀ ਕੰਮ-ਕਾਮ ਰੁਕ ਗਏ ਹਨ|
ਸੜਕਾਂ ਉਤੇ ਬਰਫ ਜਮੀਂ ਹੋਣ ਕਾਰਨ ਆਵਾਜਾਈ ਵਿਵਸਥਾ ਵਿਚ ਵਿਘਨ ਪਿਆ, ਉਥੇ ਮੀਡੀਆ ਰਿਪੋਰਟਾਂ ਅਨੁਸਾਰ 2600 ਉਡਾਨਾਂ ਨੂੰ ਰੱਦ ਕਰਨਾ ਪਿਆ ਹੈ|