ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਅੱਜ ਇਕੱਠਿਆਂ ਲੰਚ ਕੀਤਾ| ਇਸ ਦੌਰਾਨ ਦੋਨਾਂ ਆਗੂਆਂ ਵਿਚਾਲੇ ਕਿਸੇ ਮਸਲੇ ਨੂੰ ਲੈ ਕੇ ਵਿਚਾਰ-ਵਟਾਂਦਰਾ ਵੀ ਹੋਇਆ|
ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਵਿਚ ਬਜਟ ਇਜਲਾਸ ਦੇ ਅੱਜ ਦੂਸਰੇ ਮੁੱਖ ਮੰਤਰੀ ਨੇ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਲਈ ਦੁਪਹਿਰ ਦਾ ਖਾਣਾ ਰੱਖਿਆ ਗਿਆ ਸੀ| ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਇਕੱਠੇ ਬੈਠ ਕੇ ਖਾਣਾ ਖਾਧਾ| ਇਸ ਮੌਕੇ ਮੁੱਖ ਮੰਤਰੀ ਦੇ ਨਾਲ ਸਿੱਖਿਆ ਮੰਤਰੀ ਅਰੁਣਾ ਚੌਧਰੀ ਅਤੇ ਵਿਧਾਇਕ ਰਾਜ ਕੁਮਾਰ ਵੇਰਕਾ ਤੋਂ ਇਲਾਵਾ ਹੋਰਨਾਂ ਆਗੂਆਂ ਨੇ ਵੀ ਦੁਪਹਿਰ ਦਾ ਭੋਜਨ ਖਾਧਾ|