ਲੁਧਿਆਣਾ, : ਬੀਤੇ ਦਿਨੀਂ ਸੀਬੀਐਸਈ ਪੇਪਰ ਲੀਕ ਮਾਮਲੇ ਨੂੰ ਲੈ ਕੇ ਵਿਦਿਆਰਥੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ| ਇਸ ਦੌਰਾਨ ਵਿਦਿਆਰਥੀਆਂ ਨੇ ਅੱਜ ਲੁਧਿਆਣਾ ਵਿਖੇ ਵਿਰੋਧ ਪ੍ਰਦਰਸ਼ਨ ਕੀਤਾ|
ਵਰਣਨਯੋਗ ਹੈ ਕਿ ਬੀਤੇ ਦਿਨੀਂ ਦਸਵੀਂ ਅਤੇ ਬਾਰਵੀਂ ਜਮਾਤ ਦੇ ਦੋ ਪੇਪਰ ਲੀਕ ਹੋਣ ਤੋਂ ਬਾਅਦ ਇਹ ਪੇਪਰ ਰੱਦ ਕਰ ਦਿੱਤੇ ਗਏ ਸਨ, ਜਿਸ ਤੋਂ ਬਾਅਦ ਬੋਰਡ ਨੇ ਐਲਾਨ ਕੀਤਾ ਹੈ ਕਿ ਇਹ ਪੇਪਰ ਦੁਬਾਰਾ ਲਏ ਜਾਣਗੇ|