ਚੰਡੀਗੜ -ਆਮ ਆਦਮ ਪਾਰਟੀ (ਆਪ) ਪੰਜਾਬ ਨੇ ਪਾਰਟੀ ਦੇ ਜਨਰਲ ਸਕੱਤਰ ਭੁਪਿੰਦਰ ਸਿੰਘ ਗੋਰਾ ਦੀ ਮੁੱਢਲੀ ਮੈਂਬਰਸ਼ਿਪ ਖ਼ਾਰਜ ਕਰਦੇ ਹੋਏ, ਉਸ ਨੂੰ 5 ਸਾਲ ਲਈ ਪਾਰਟੀ ‘ਚੋਂ ਬਰਖ਼ਾਸਤ ਕਰ ਦਿੱਤਾ ਹੈ।
‘ਆਪ’ ਵੱਲੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਪਾਰਟੀ ਦੇ ਸੂਬਾ ਸਹਿ ਪ੍ਰਧਾਨ ਡਾ. ਬਲਬੀਰ ਸਿੰਘ ਨੇ ਇਹ ਜਾਣਕਾਰੀ ਦਿੱਤੀ। ਉਨਾ ਨੇ ਦੱਸਿਆ ਕਿ ਇਹ ਫ਼ੈਸਲਾ ਪਾਰਟੀ ਦੇ ਜ਼ੋਨ ਪ੍ਰਧਾਨਾਂ ਕੁਲਦੀਪ ਸਿੰਘ ਧਾਲੀਵਾਲ, ਦਲਬੀਰ ਸਿੰਘ ਢਿੱਲੋਂ, ਗੁਰਦਿੱਤ ਸਿੰਘ ਸੇਖੋਂ, ਅਨਿਲ ਠਾਕੁਰ, ਪਰਮਜੀਤ ਸਿੰਘ ਸਚਦੇਵਾ, ਜਥੇਬੰਦਕ ਢਾਂਚੇ ਦੇ ਇੰਚਾਰਜ ਗੈਰੀ ਬੜਿੰਗ ਅਤੇ ਖ਼ਜ਼ਾਨਚੀ ਸੁਖਵਿੰਦਰ ਪਾਲ ਸਿੰਘ ਸੁੱਖੀ ਦੀ ਅੱਜ ਹੋਈ ਹੰਗਾਮੀ ਬੈਠਕ ਦੌਰਾਨ ਸਰਬਸੰਮਤੀ ਨਾਲ ਲਿਆ ਗਿਆ।
ਭੁਪਿੰਦਰ ਸਿੰਘ ਗੋਰਾ ਵਿਰੁੱਧ ਇਹ ਸਖ਼ਤ ਕਾਰਵਾਈ ਗੋਰਾ ਵੱਲੋਂ ਪਾਰਟੀ ਦੇ ਅਨੁਸ਼ਾਸਨ ਦੀ ਪਾਲਨਾ ਨਾ ਕਰਨ ਕਰ ਕੇ ਕੀਤੀ ਗਈ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਾਰਟੀ ਦੇ ਵਲੰਟੀਅਰ ਅਤੇ ਆਗੂ ਪਾਰਟੀ ਦੀ ਰੀੜ• ਦੀ ਹੱਡੀ ਹੁੰਦੇ ਹਨ, ਪਰੰਤੂ ਅਨੁਸਾਸਨਾਤਮਕ ਉਲੰਘਣਾ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।