ਪਠਾਨਕੋਟ – ਭਾਜਪਾ ਆਗੂ ਸਵਰਨ ਸਲਾਰੀਆ ਵਲੋਂ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖਿਲਾਫ ਕੀਤੇ ਗਏ ਮਾਣਹਾਨੀ ਕੇਸ ਦੀ ਅੱਜ ਪਠਾਨਕੋਟ ਅਦਾਲਤ ਵਿਚ ਸੁਣਵਾਈ ਹੋਈ|
ਇਸ ਦੌਰਾਨ ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 4 ਮਈ ਪਾ ਦਿੱਤੀ ਹੈ|
ਦੱਸਣਯੋਗ ਹੈ ਕਿ ਸਵਰਨ ਸਲਾਰੀਆ ਨੇ ਦਾਅਵਾ ਕੀਤਾ ਸੀ ਕਿ ਲੋਕ ਸਭਾ ਉਪ ਚੋਣ ਵਿਚ ਨਵਜੋਤ ਸਿੱਧੂ ਅਤੇ ਮਨਪ੍ਰੀਤ ਬਾਦਲ ਨੇ ਜ਼ਿਮਨੀ ਚੋਣ ਵਿਚ ਲਾਭ ਲੈਣ ਲਈ ਉਨ੍ਹਾਂ ਖਿਲਾਫ ਝੂਠੇ ਦੋਸ਼ ਲਾਏ ਸਨ|