ਸਿੱਖ ਇਤਿਹਾਸ ਸਿਲੇਬਸ ‘ਚੋਂ ਕੱਢਣਾ ਸਾਜ਼ਿਸ਼ ਦਾ ਹਿੱਸਾ
ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਕਿਹਾ ਕਿ ਕੈਪਟਨ ਅਮਰਿੰਦਰ ਸਿੰਘਦੀ ਅਗਵਾਈ ਵਾਲੀ ਪੰਜਾਬ ਦੀ ਕਾਂਗਰਸ ਸਰਕਾਰ ਨੇ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਚਾਰ ਸਾਹਿਬਜ਼ਾਦਿਆਂ ਬਾਰੇ ਅਧਿਆਇਸ਼੍ਰੋਮਣੀ ਅਕਾਲੀ ਦਲ ਦੇ ਕਹਿਣ ‘ਤੇ ਹੀ ਸਿਲੇਬਸ ਵਿਚ ਸ਼ਾਮਲ ਕੀਤਾ ਤੇ ਇਸ ਵੱਲੋਂ ਸਿੱਖ ਗੁਰੂ ਸਾਹਿਬਾਨ ਬਾਰੇ ਇਤਿਹਾਸ ਸਿਲੇਬਸਵਿਚੋਂ ਕੱਢਣਾ ਸਿੱਖ ਭਾਈਚਾਰੇ ਦੇ ਖਿਲਾਫ ਸਾਜ਼ਿਸ਼ ਵੱਲ ਇਸ਼ਾਰਾ ਕਰਦਾ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ੍ਰੀ ਮਨਜਿੰਦਰ ਸਿੰਘ ਸਿਰਸਾ, ਜੋ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲਸਕੱਤਰ ਵੀ ਹਨ, ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਜ਼ੋਰ ਦੇਣ ‘ਤੇ ਹੀ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸੀਨੀਅਰ ਸੈਕੰਡਰੀਕਲਾਸਾਂ ਵਿਚ ਚਾਰ ਸਾਹਿਬਜ਼ਾਦਿਆਂ ਬਾਰੇ ਇਕ ਅਧਿਆਇ ਸ਼ਾਮਲ ਕਰਨ ਦਾ ਫੈਸਲਾ ਕੀਤਾ। ਉਹਨਾਂ ਦੱਸਿਆ ਕਿ ਸਿੱਖਿਆ ਬੋਰਡ ਨੇਖੁਦ ਇਸਦੀ ਜਾਣਕਾਰੀ ਉਹਨਾਂ ਨੂੰ 28 ਜਨਵਰੀ 2018 ਨੂੰ ਲਿਖੇ ਪੱਤਰ ਰਾਹੀਂ ਦਿੱਤੀ ਗਈ। ਇਹ ਪੱਤਰ ਬੋਰਡ ਨੇ ਪਹਿਲਾਂ ਉਹਨਾਂਵੱਲੋਂ 26 ਦਸੰਬਰ 2017 ਨੂੰ ਬੋਰਡ ਨੂੰ ਲਿਖੇ ਪੱਤਰ ਦੇ ਜਵਾਬ ਵਿਚ ਲਿਖਿਆ ਗਿਆ ਸੀ ਤੇ ਇਹ ਵੀ ਦੱਸਿਆ ਗਿਆ ਸੀ ਕਿ 2019-20ਤੋਂ ਇਹ ਅਧਿਆਇ ਦਸਵੀਂ ਸ਼੍ਰੇਣੀ ਦੇ ਸਿਲੇਬਸ ਵਿਚ ਵੀ ਸ਼ਾਮਲ ਕਰ ਲਿਆ ਜਾਵੇਗਾ।
ਸ੍ਰੀ ਸਿਰਸਾ ਨੇ ਹੋਰ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਇਹ ਫੈਸਲਾ ਉਦੋਂ ਲਿਆ ਜਦੋਂ ਉਹਨਾਂ ਨੇ ਬੋਰਡ ਨੂੰ ਦੱਸਿਆ ਕਿਉਹਨਾਂ ਨੇ ਇਹ ਮਾਮਲਾ ਐਨ ਸੀ ਈ ਆਰ ਟੀ ਕੋਲ ਵੀ ਉਠਾਇਆ ਹੈ ਜਿਸਨੇ ਉਹਨਾਂ ਨੂੰ ਭਰੋਸਾ ਦੁਆਇਆ ਹੈ ਕਿ ਚਾਰਸਾਹਿਬਜ਼ਾਦਿਆਂ ਬਾਰੇ ਅਧਿਆਇ ਸਿਲੇਬਸ ਵਿਚ ਸ਼ਾਮਲ ਕਰਨ ‘ਤੇ ਵਿਚਾਰ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਉਹਨਾਂ ਨੇ 30ਨਵੰਬਰ 2017 ਨੂੰ ਐਨ ਸੀ ਈ ਆਰ ਟੀ ਨੂੰ ਪੱਤਰ ਲਿਖਿਆ ਸੀ ਜਿਸਦਾ ਜਵਾਬ ਐਨ ਸੀ ਈ ਆਰ ਟੀ ਦੇ ਸਕੱਤਰ ਮੇਜਰ ਹਰਸ਼ਕੁਮਾਰ ਵੱਲੋਂ 18 ਦਸੰਬਰ 2017 ਨੂੰ ਲਿਖੇ ਪੱਤਰ ਰਾਹੀਂ ਦਿੱਤਾ ਗਿਆ।
ਉਹਨਾਂ ਦੱਸਿਆ ਕਿ ਜਦੋਂ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਐਨ ਸੀ ਈ ਆਰ ਟੀ ਦੇ ਹੁੰਗਾਰੇ ਦਾ ਪਤਾ ਲੱਗਾ ਤਾਂ ਉਸਨੇ ਚਾਰਸਾਹਿਬਜ਼ਾਦਿਆਂ ਬਾਰੇ ਅਧਿਆਇ ਆਪਣੇ ਸਿਲੇਬਸ ਵਿਚ ਸ਼ਾਮਲ ਕਰਨ ਦਾ ਫੈਸਲਾ ਲਿਆ।
ਅਕਾਲੀ ਦਲ ਦੇ ਬੁਲਾਰੇ ਨੇ ਇਹ ਵੀ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਸਿੱਖ ਗੁਰੂਸਾਹਿਬਾਨ ਬਾਰੇ ਅਧਿਆਇ 12ਵੀਂ ਕਲਾਸ ਦੇ ਸਿਲੇਬਸ ਵਿਚੋਂ ਕੱਢਣ ਦਾ ਫੈਸਲਾ ਲਿਆ ਹੈ। ਉਹਨਾਂ ਕਿਹਾ ਕਿ ਪੰਜਾਬ ਵਰਗੇ ਰਾਜਜਿਥੇ ਸਿੱਖ ਬਹੁ ਗਿਣਤੀ ਵਿਚ ਹਨ, ਵਿਚ ਹੀ ਇਹਸ ਤਰ•ਾਂ ਦੇ ਫੈਸਲੇ ਲਏ ਗਏ ਤਾਂ ਫਿਰ ਹੋਰਨਾਂ ਰਾਜਾਂ ਵਿਚ ਜਿਥੇ ਸਿੱਖ ਵਸਦੇਹਨ, ਤੋਂਅਸੀਂ ਕੀ ਆਸ ਕਰ ਸਕਦੇ ਹਾਂ।
ਉਹਨਾਂ ਨੇ ਅਮਰਿੰਦਰ ਸਿੰਘ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਆਪਣੇ ਫੈਸਲੇ ‘ਤੇ ਮੁੜ ਵਿਚਾਰ ਕਰੇ ਅਤੇ ਸਿੱਖ ਗੁਰੂ ਸਾਹਿਬਾਨ ਤੇਸਿੱਖ ਇਤਿਹਾਸ ਨਾਲ ਸਬੰਧਤ ਸਾਰੇ ਅਧਿਆਇ ਮੁੜ ਤੋਂ ਸਿਲੇਬਸ ਵਿਚ ਤੁਰੰਤ ਸ਼ਾਮਲ ਕਰਨ ਦੇ ਹੁਕਮ ਜਾਰੀ ਕਰੇ ਅਤੇ ਇਸ ਮਾਮਲੇ’ਤੇ ਸਿੱਖ ਸੰਗਤ ਤੋਂ ਮੁਆਫੀ ਵੀ ਮੰਗੇ।