ਪਟਿਆਲਾ – ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲਕਾਂਡ ਵਿਚ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਸਿਹਤ ਵਿਗੜਣ ਕਾਰਨ ਅੱਜ ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ| ਜੇਲ੍ਹ ਵਿਚ ਬੰਦ ਰਾਜੋਆਣਾ ਨੂੰ ਭਾਰੀ ਸੁਰੱਖਿਆ ਹੇਠ ਰਾਜਿੰਦਰ ਹਸਪਤਾਲ ਵਿਚ ਲਿਆਂਦਾ ਗਿਆ|
ਇਸ ਦੌਰਾਨ ਡਾਕਟਰਾਂ ਨੇ ਦੱਸਿਆ ਕਿ ਪਿੱਠ ਵਿਚ ਦਰਦ ਦੀ ਸ਼ਿਕਾਇਤ ਮਗਰੋਂ ਰਾਜੋਆਣਾ ਨੂੰ ਹਸਪਤਾਲ ਲਿਆਂਦਾ ਗਿਆ ਸੀ |