ਚੰਡੀਗੜ੍ਹ – ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਸਿਲੇਬਸ ਦੇ ਮੁੱਦੇ ਉਤੇ ਬੋਲਦਿਆਂ ਕਿਹਾ ਕਿ ਬੋਰਡ ਵਲੋਂ ਹੁਣ ਆਪਣੀਆਂ ਕਿਤਾਬਾਂ ਛਾਪਣ ਦਾ ਫੈਸਲਾ ਕੀਤਾ ਗਿਆ ਹੈ| ਉਨ੍ਹਾਂ ਨੇ ਸਿੱਖ ਸਿਲੇਬਸ ਨਾਲ ਛੇੜਛਾੜ ਦੇ ਦੋਸ਼ਾਂ ਦਾ ਖੰਡਨ ਕਰਦਿਆਂ ਕਿਹਾ ਕਿ ਹੋ ਸਕਦਾ ਹੈ ਕਿ ਕੁਝ ਨਿੱਜੀ ਪਬਲਿਸ਼ਰਾਂ ਵਲੋਂ ਖੁਦ ਦੇ ਫਾਇਦੇ ਲਈ ਵਿਵਾਦ ਪੈਦਾ ਕੀਤਾ ਗਿਆ ਹੋਵੇ|
ਉਨ੍ਹਾਂ ਕਿਹਾ ਕਿ ਬੋਰਡ ਵਲੋਂ ਦਸਵੀਂ ਜਮਾਤ ਵਿਚ ਇਤਿਹਾਸ ਇੱਕ ਲਾਜ਼ਮੀ ਵਿਸ਼ਾ ਹੈ| ਜਦੋਂ ਕਿ ਇਸ ਤੋਂ ਬਾਅਦ 11ਵੀਂ ਅਤੇ 12ਵੀਂ ਵਿਚ ਇਹ ਵਿਸ਼ਾ ਚੋਣਵਾਂ ਹੈ|