ਚੰਡੀਗੜ੍ਹ – ਸ਼ਾਹਕੋਟ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਨੇ ਅੱਜ ਆਪਣੇ ਉਮੀਦਵਾਰ ਦੇ ਨਾਮ ਦਾ ਐਲਾਨ ਕਰ ਦਿੱਤਾ| ਕਾਂਗਰਸ ਨੇ ਹਰਦੇਵ ਸਿੰਘ ਲਾਡੀ ਨੂੰ ਆਪਣਾ ਉਮੀਦਵਾਰ ਬਣਾਇਆ ਹੈ| ਕਾਂਗਰਸ ਦੇ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨੇ ਹਰਦੇਵ ਸਿੰਘ ਲਾਡੀ ਦੇ ਨਾਮ ਨੂੰ ਮਨਜੂਰੀ ਦਿੱਤੀ|
ਜ਼ਿਕਰਯੋਗ ਹੈ ਕਿ ਸ਼ਾਹਕੋਟ ਜ਼ਿਮਨੀ ਚੋਣ 28 ਮਈ ਨੂੰ ਹੋ ਰਹੀ ਹੈ ਅਤੇ ਗਿਣਤੀ 31 ਮਈ ਨੂੰ ਹੋਵੇਗੀ| ਇਨ੍ਹਾਂ ਚੋਣਾਂ ਲਈ ਨਾਮਜ਼ਦਗੀ ਪੱਤਰ ਅੱਜ ਤੋਂ ਦਾਖਲ ਹੋਣੇ ਸ਼ੁਰੂ ਹੋ ਗਏ ਹਨ|ਇਹ ਸੀਟ ਅਕਾਲੀ ਨੇਤਾ ਅਜੀਤ ਸਿੰਘ ਕੋਹਾੜ ਦੇ ਅਕਾਲ ਚਲਾਣੇ ਤੋਂ ਬਾਅਦ ਖਾਲੀ ਹੋਈ ਸੀ|