ਸ਼ਾਹਕੋਟ – ਕਾਂਗਰਸ ਵਲੋਂ ਸ਼ਾਹਕੋਟ ਜ਼ਿਮਨੀ ਚੋਣ ਲਈ ਐਲਾਨੇ ਉਮੀਦਵਾਰ ਹਰਦੇਵ ਸਿੰਘ ਲਾਡੀ ਖਿਲਾਫ ਗੈਰ ਕਾਨੂੰਨੀ ਮਾਈਨਿੰਗ ਨੂੰ ਲੈ ਕੇ ਮਾਮਲਾ ਦਰਜ ਕੀਤਾ ਗਿਆ ਹੈ| ਮਹਿਤਪੁਰ ਥਾਣੇ ਵਿਚ ਹਰਦੇਵ ਸਿੰਘ ਲਾਡੀ ਤੇ ਤਿੰਨ ਹੋਰਨਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ|
ਦੱਸਣਯੋਗ ਹੈ ਕਿ ਕਾਂਗਰਸ ਨੇ ਕੱਲ੍ਹ ਹਰਦੇਵ ਸਿੰਘ ਲਾਡੀ ਨੂੰ ਸ਼ਾਹਕੋਟ ਦੀ ਹੋ ਰਹੀ ਜ਼ਿਮਨੀ ਚੋਣ ਲਈ ਆਪਣਾ ਉਮੀਦਵਾਰ ਐਲਾਨਿਆ ਹੈ|