ਚੰਡੀਗੜ੍ਹ – ਸ਼ਾਹਕੋਟ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੇ ਅੱਜ ਰਤਨ ਸਿੰਘ ਕਾਕੜਕਲਾਂ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ|
ਦੱਸਣਯੋਗ ਹੈ ਕਿ ਸ਼ਾਹਕੋਟ ਵਿਧਾਨ ਸਭਾ ਜ਼ਿਮਨੀ ਚੋਣ ਲਈ 28 ਮਈ ਨੂੰ ਮਤਦਾਨ ਹੋਣ ਜਾ ਰਿਹਾ ਹੈ ਅਤੇ 31 ਮਈ ਨੂੰ ਵੋਟਾਂ ਦੀ ਗਿਣਤੀ ਹੋਵੇਗੀ|
ਕਾਂਗਰਸ ਪਾਰਟੀ ਨੇ ਜਿੱਥੇ ਹਰਦੇਵ ਸਿੰਘ ਲਾਡੀ ਨੂੰ ਆਪਣਾ ਉਮੀਦਾਵਰ ਐਲਾਨਿਆ ਹੈ, ਉਥੇ ਅਕਾਲੀ ਦਲ ਪਹਿਲਾਂ ਹੀ ਮਰਹੂਮ ਅਜੀਤ ਸਿੰਘ ਕੋਹਾੜ ਦੇ ਬੇਟੇ ਨਾਇਬ ਸਿੰਘ ਕੋਹਾੜ ਨੂੰ ਆਪਣਾ ਉਮੀਦਵਾਰ ਐਲਾਨ ਚੁੱਕਾ ਹੈ| ਇਹ ਵੀ ਵਰਣਨਯੋਗ ਹੈ ਕਿ ਇਹ ਸੀਟ ਅਜੀਤ ਸਿੰਘ ਕੋਹਾੜ ਦੇ ਅਕਾਲ ਚਲਾਣੇ ਕਾਰਨ ਖਾਲੀ ਹੋਈ ਹੈ|