ਚੰਡੀਗੜ – ਪੰਜਾਬ ਸਮੇਤ ਕਈ ਸੂਬਿਆਂ ਵਿਚ ਅੱਜ 7 ਮਈ ਤੇ ਭਲਕੇ 8 ਮਈ ਨੂੰ ਤੇਜ਼ ਹਨ੍ਹੇਰੀ ਤੇ ਬਾਰਿਸ਼ ਦਾ ਐਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਨੇ ਪੰਜਾਬ, ਚੰਡੀਗੜ, ਹਰਿਆਣਾ ਤੇ ਹੋਰ 13 ਸੂਬਿਆਂ ਵਿਚ ਤੇਜ਼ ਹਨ੍ਹੇਰੀ ਤੇ ਬਾਰਿਸ਼ ਦਾ ਐਲਰਟ ਜਾਰੀ ਕੀਤਾ ਹੈ।
ਇਸ ਦੌਰਾਨ ਹਰਿਆਣਾ ਵਿਚ ਸਕੂਲਾਂ ਨੂੰ ਦੋ ਦਿਨ ਦੀ ਛੁੱਟੀ ਕਰ ਦਿੱਤੀ ਗਈ ਹੈ।
ਵਰਨਣਯੋਗ ਹੈ ਕਿ ਪਿਛਲੀ ਦਿਨੀਂ ਆਏ ਤੂਫਾਨ ਨੇ ਪੰਜਾਬ ਸਮੇਤ ਕਈ ਸੂਬਿਆਂ ਵਿਚ ਕਾਫੀ ਜਾਨੀ ਤੇ ਮਾਲੀ ਨੁਕਸਾਨ ਕੀਤਾ ਸੀ।