ਚੰਡੀਗੜ -ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਸਿਲੇਬਸ ਵਿਚ ਸਿੱਖ ਇਤਿਹਾਸ ਨਾਲ ਛੇੜਖਾਨੀ ਨਹੀਂ ਹੋਈ। ਉਹਨਾਂ ਕਿਹਾ ਕਿ ਵਿਰੋਧੀਆਂ ਵਲੋਂ ਇਸ ਮੁਦੇ ਉਤੇ ਸਿਆਸਤ ਕੀਤੀ ਜਾ ਰਹੀ ਹੈ।
ਅੱਜ ਚੰਡੀਗੜ ਵਿਚ ਪੱਤਰਕਾਰ ਸੰਮੇਲਨ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ 11ਵੀਂ ਜਮਾਤ ਦੇ ਸਿਲੇਬਸ ਵਿਚ ਸਿੱਖ ਗੁਰੂਆਂ, ਚਾਰ ਸਾਹਿਬਜ਼ਾਦਿਆਂ ਦਾ ਇਤਿਹਾਸ। ਇਸ ਤੋਂ ਬਾਅਦ 12ਵੀਂ ਜਮਾਤ ਵਿਚ ਬਾਬਾ ਬੰਦਾ ਸਿੰਘ ਬਹਾਦਰ ਤੇ ਰੱਖਿਆ ਗਿਆ ਹੈ।
ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਸਿਲੇਬਸ ਦੀ ਸਮੀਖਿਆ ਲਈ 6 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਦੇ ਚੇਅਰਮੈਨ ਪ੍ਰੋ. ਕਿਰਪਾਲ ਸਿੰਘ ਹੋਣਗੇ।